ਬਾਬਾ ਬੁੱਢਾ ਜੀ ਦਾ ਜਨਮ ਭਾਈ ਸੁਘਾ ਦੇ ਘਰ ਮਾਤਾ ਗੌਰਾਂ ਦੀ ਕੁਖੋ, ਪਿੰਡ ਕਥੂ ਨੰਗਲ, ਜ਼ਿਲਾ ਅੰਮ੍ਰਿਤਸਰ ਵਿੱਚ ਹੋਇਆ। ਮਾਪਿਆਂ ਨੇ ਉਨ੍ਹਾਂ ਦਾ ਨਾਂ ਬੁੜਾ ਰੱਖਿਆ। ਕੁਝ ਚਿਰ ਮਗਰੋਂ ਉਨ੍ਹਾਂ ਦੇ ਮਾਪੇ ਪਿੰਡ ਰਮਦਾਸ ਆ ਵੱਸੇ। ਉਹ ਬਾਅਦ ਵਿੱਚ ਮੱਝਾਂ ਦੇ ਵਾਗੀ ਬਣੇ। ਜਦ ਉਹ ਬਾਰਾਂ ਵਰਿਆਂ ਦੇ ਸਨ, ਤਦ ਗੁਰੂ ਨਾਨਕ ਦੇਵ ਜੀ ਰਮਦਾਸ ਪਿੰਡ ਦੇ ਪਾਸ ਆ ਟਿਕੇ। ਬੁੜਾ ਜੀ ਵੀ ਮੱਝਾਂ ਚਾਰਦੇ ਓਥੇ ਆ ਗਏ ਅਤੇ ਉਨ੍ਹਾਂ ਗੁਰੂ ਜੀ ਦਾ ਉਪਦੇਸ਼ ਸੁਣਿਆ। ਬਾਅਦ ਵਿੱਚ ਉਹ ਰੋਜ਼ ਗੁਰੂ ਜੀ ਕੋਲ ਆਉਦੇ ਅਤੇ ਉਹਨਾਂ ਦਾ ਉਪਦੇਸ਼ ਸੁਣਦੇ ਅਤੇ ਉਹਨਾਂ ਵਾਸਤੇ ਦੁਧ ਲਿਆ ਕੇ ਭੇਟ ਕਰਦੇ। ਇੱਕ ਦਿਨ ਗੁਰੂ ਜੀ ਨੇ ਬੁੜਾ ਜੀ ਨੂੰ ਉਨ੍ਹਾਂ ਬਾਰੇ ਪੁਛਿਆ ਅਤੇ ਗੁਰੂ ਜੀ ਨੇ ਬੁੜਾ ਜੀ ਦੇ ਜਬਾਬ ਸੁਣ ਕੇ ਕਿਹਾ ਕੇ 'ਤੂੰ ਹੈਂ ਤਾਂ ਬੱਚਾ, ਪਰ ਗੱਲਾਂ ਬੁਢਿਆਂ ਵਾਲਿਆਂ ਕਰਦਾ ਹੈਂ। ਤੂੰ ਬੱਚਾ ਨਹੀਂ, ਤੂੰ ਬੁੱਢਾ ਹੈਂ।' ਉਸ ਦਿਨ ਤੋਂ ਬੁੜਾ ਜੀ ਦਾ ਨਾਂ 'ਬੁੱਢਾ ਜੀ' ਪੈ ਗਿਆ। ਸਿੱਖ ਉਹਨਾਂ ਨੂੰ ਪਿਆਰ ਨਾਲ ਬਾਬਾ ਬੁੱਢਾ ਜੀ ਆਖਦੇ ਹਨ।
ਬੁੱਢਾ ਜੀ ਨੇ ਸਿੱਖੀ ਧਾਰਨ ਕੀਤੀ, ਅਤੇ ਗੁਰੂ ਨਾਨਕ ਦੇਵ ਜੀ ਦੇ ਸਿੱਖ ਬਣ ਗਏ। ਉਹ ਘਰ-ਬਾਰ ਛੱਡ ਕੇ ਗੁਰੂ ਜੀ ਦੇ ਦਰਬਾਰੇ ਰਹਿਣ ਲੱਗ ਪਏ। ਸਾਰਾ ਦਿਨ ਸੰਗਤਾਂ ਦੀ ਸੇਵਾ ਕਰਦੇ, ਖੇਤਾਂ ਵਿੱਚ ਜਾ ਕੇ ਖੇਤੀ-ਬਾੜੀ ਦਾ ਕੰਮ ਨਿਬਾਹੁੰਦੇ ਅਤੇ ਨਾਮ ਜਪਦੇ ਰਹਿੰਦੇ। ਉਨ੍ਹਾਂ ਨੇ ਆਪਣਾ ਜੀਵਨ ਸਿੱਖਾਂ ਲਈ ਨਮੂਨਾ ਬਣਾਇਆ ਅਤੇ ਗੁਰੂ ਜੀ ਦੇ 'ਨਾਮ ਜਪਣ, ਕਿਰਤ ਕਰਨ ਤੇ ਵੰਡ ਕੇ ਛਕਣ' ਦੇ ਉਪਦੇਸ਼ ਨੂੰ ਕਮਾ ਕੇ ਇਖਾਇਆ। ਗੁਰੂ ਨਾਨਕ ਦੇਵ ਜੀ ਉਨ੍ਹਾਂ ਉਪਰ ਬਹੁਤ ਪਰਸੰਨ ਸਨ, ਅਤੇ ਜਦੋਂ ਗੁਰੂ ਜੀ ਨੇ ਗੁਰਗੱਦੀ ਗੁਰੂ ਅਰਜਨ ਦੇਵ ਜੀ ਨੂੰ ਸੌਂਪੀ, ਤਾਂ ਗੁਰੂ ਜੀ ਨੇ ਗੁਰਆਈ ਦੀ ਰਸਮ ਬਾਬਾ ਬੁੱਢਾ ਜੀ ਪਾਸੋਂ ਅਦਾ ਕਰਵਾਈ। ਮਗਰੋਂ ਤੀਜੀ, ਚੋਥੀ, ਪੰਜਵੀਂ ਤੇ ਛੇਵੀਂ ਪਾਤਸ਼ਾਹੀ ਨੂੰ ਗੁਰਤਾ ਦੀ ਰਸਮ ਵੀ ਬਾਬਾ ਬੁੱਢਾ ਜੀ ਹੀ ਕਰਦੇ ਰਹੇ।