ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਥਿਤੰੀ ਕਬੀਰ ਜੀ ਕੰੀ ॥ ਸਲੋਕੁ ॥ ਪੰਦ੍ਰਹ ਥਿਤੰੀ ਸਾਤ ਵਾਰ ॥ ਕਹਿ
ਕਬੀਰ ਉਰਵਾਰ ਨ ਪਾਰ ॥ ਸਾਧਿਕ ਸਿਧ ਲਖੈ ਜਉ ਭੇਉ ॥ ਆਪੇ ਕਰਤਾ ਆਪੇ ਦੇਉ ॥੧॥ ਥਿਤੰੀ ॥ ਅੰਮਾਵਸ
ਮਹਿ ਆਸ ਨਿਵਾਰਹੁ ॥ ਅੰਤਰਜਾਮੀ ਰਾਮੁ ਸਮਾਰਹੁ ॥ ਜੀਵਤ ਪਾਵਹੁ ਮੋਖ ਦੁਆਰ ॥ ਅਨਭਉ ਸਬਦੁ ਤਤੁ ਨਿਜੁ
ਸਾਰ ॥੧॥ ਚਰਨ ਕਮਲ ਗੋਬਿੰਦ ਰੰਗੁ ਲਾਗਾ ॥ ਸੰਤ ਪ੍ਰਸਾਦਿ ਭਏ ਮਨ ਨਿਰਮਲ ਹਰਿ ਕੀਰਤਨ ਮਹਿ ਅਨਦਿਨੁ
ਜਾਗਾ ॥੧॥ ਰਹਾਉ ॥ ਪਰਿਵਾ ਪ੍ਰੀਤਮ ਕਰਹੁ ਬੀਚਾਰ ॥ ਘਟ ਮਹਿ ਖੇਲੈ ਅਘਟ ਅਪਾਰ ॥ ਕਾਲ ਕਲਪਨਾ ਕਦੇ ਨ
ਖਾਇ ॥ ਆਦਿ ਪੁਰਖ ਮਹਿ ਰਹੈ ਸਮਾਇ ॥੨॥ ਦੁਤੀਆ ਦੁਹ ਕਰਿ ਜਾਨੈ ਅੰਗ ॥ ਮਾਇਆ ਬ੍ਰਹਮ ਰਮੈ ਸਭ ਸੰਗ ॥
ਨਾ ਓਹੁ ਬਢੈ ਨ ਘਟਤਾ ਜਾਇ ॥ ਅਕੁਲ ਨਿਰੰਜਨ ਏਕੈ ਭਾਇ ॥੩॥ ਤ੍ਰਿਤੀਆ ਤੀਨੇ ਸਮ ਕਰਿ ਲਿਆਵੈ ॥ ਆਨਦ
ਮੂਲ ਪਰਮ ਪਦੁ ਪਾਵੈ ॥ ਸਾਧਸੰਗਤਿ ਉਪਜੈ ਬਿਸ੍ਵਾਸ ॥ ਬਾਹਰਿ ਭੀਤਰਿ ਸਦਾ ਪ੍ਰਗਾਸ ॥੪॥ ਚਉਥਹਿ ਚੰਚਲ
ਮਨ ਕਉ ਗਹਹੁ ॥ ਕਾਮ ਕ੍ਰੋਧ ਸੰਗਿ ਕਬਹੁ ਨ ਬਹਹੁ ॥ ਜਲ ਥਲ ਮਾਹੇ ਆਪਹਿ ਆਪ ॥ ਆਪੈ ਜਪਹੁ ਆਪਨਾ
ਜਾਪ ॥੫॥ ਪਾਂਚੈ ਪੰਚ ਤਤ ਬਿਸਥਾਰ ॥ ਕਨਿਕ ਕਾਮਿਨੀ ਜੁਗ ਬਿਉਹਾਰ ॥ ਪ੍ਰੇਮ ਸੁਧਾ ਰਸੁ ਪੀਵੈ ਕੋਇ ॥ ਜਰਾ
ਮਰਣ ਦੁਖੁ ਫੇਰਿ ਨ ਹੋਇ ॥੬॥ ਛਠਿ ਖਟੁ ਚਕ੍ਰ ਛਹੂੰ ਦਿਸ ਧਾਇ ॥ ਬਿਨੁ ਪਰਚੈ ਨਹੀ ਥਿਰਾ ਰਹਾਇ ॥ ਦੁਬਿਧਾ
ਮੇਟਿ ਖਿਮਾ ਗਹਿ ਰਹਹੁ ॥ ਕਰਮ ਧਰਮ ਕੀ ਸੂਲ ਨ ਸਹਹੁ ॥੭॥ ਸਾਤੈਂ ਸਤਿ ਕਰਿ ਬਾਚਾ ਜਾਣਿ ॥ ਆਤਮ ਰਾਮੁ
ਲੇਹੁ ਪਰਵਾਣਿ ॥ ਛੂਟੈ ਸੰਸਾ ਮਿਟਿ ਜਾਹਿ ਦੁਖ ॥ ਸੁੰਨ ਸਰੋਵਰਿ ਪਾਵਹੁ ਸੁਖ ॥੮॥ ਅਸਟਮੀ ਅਸਟ ਧਾਤੁ ਕੀ
ਕਾਇਆ ॥ ਤਾ ਮਹਿ ਅਕੁਲ ਮਹਾ ਨਿਧਿ ਰਾਇਆ ॥ ਗੁਰ ਗਮ ਗਿਆਨ ਬਤਾਵੈ ਭੇਦ ॥ ਉਲਟਾ ਰਹੈ ਅਭੰਗ
ਅਛੇਦ ॥੯॥ ਨਉਮੀ ਨਵੈ ਦੁਆਰ ਕਉ ਸਾਧਿ ॥ ਬਹਤੀ ਮਨਸਾ ਰਾਖਹੁ ਬਾਂਧਿ ॥ ਲੋਭ ਮੋਹ ਸਭ ਬੀਸਰਿ ਜਾਹੁ ॥
ਜੁਗੁ ਜੁਗੁ ਜੀਵਹੁ ਅਮਰ ਫਲ ਖਾਹੁ ॥੧੦॥ ਦਸਮੀ ਦਹ ਦਿਸ ਹੋਇ ਅਨੰਦ ॥ ਛੂਟੈ ਭਰਮੁ ਮਿਲੈ ਗੋਬਿੰਦ ॥ ਜੋਤਿ
ਸਰੂਪੀ ਤਤ ਅਨੂਪ ॥ ਅਮਲ ਨ ਮਲ ਨ ਛਾਹ ਨਹੀ ਧੂਪ ॥੧੧॥ ਏਕਾਦਸੀ ਏਕ ਦਿਸ ਧਾਵੈ ॥ ਤਉ ਜੋਨੀ ਸੰਕਟ
ਬਹੁਰਿ ਨ ਆਵੈ ॥ ਸੀਤਲ ਨਿਰਮਲ ਭਇਆ ਸਰੀਰਾ ॥ ਦੂਰਿ ਬਤਾਵਤ ਪਾਇਆ ਨੀਰਾ ॥੧੨॥ ਬਾਰਸਿ ਬਾਰਹ
ਉਗਵੈ ਸੂਰ ॥ ਅਹਿਨਿਸਿ ਬਾਜੇ ਅਨਹਦ ਤੂਰ ॥ ਦੇਖਿਆ ਤਿਹੂੰ ਲੋਕ ਕਾ ਪੀਉ ॥ ਅਚਰਜੁ ਭਇਆ ਜੀਵ ਤੇ ਸੀਉ
॥੧੩॥ ਤੇਰਸਿ ਤੇਰਹ ਅਗਮ ਬਖਾਣਿ ॥ ਅਰਧ ਉਰਧ ਬਿਚਿ ਸਮ ਪਹਿਚਾਣਿ ॥ ਨੀਚ ਊਚ ਨਹੀ ਮਾਨ ਅਮਾਨ ॥
ਬਿਆਪਿਕ ਰਾਮ ਸਗਲ ਸਾਮਾਨ ॥੧੪॥ ਚਉਦਸਿ ਚਉਦਹ ਲੋਕ ਮਝਾਰਿ ॥ ਰੋਮ ਰੋਮ ਮਹਿ ਬਸਹਿ ਮੁਰਾਰਿ ॥
ਸਤ ਸੰਤੋਖ ਕਾ ਧਰਹੁ ਧਿਆਨ ॥ ਕਥਨੀ ਕਥੀਐ ਬ੍ਰਹਮ ਗਿਆਨ ॥੧੫॥ ਪੂਨਿਉ ਪੂਰਾ ਚੰਦ ਅਕਾਸ ॥ ਪਸਰਹਿ
ਕਲਾ ਸਹਜ ਪਰਗਾਸ ॥ ਆਦਿ ਅੰਤਿ ਮਧਿ ਹੋਇ ਰਹਿਆ ਥੀਰ ॥ ਸੁਖ ਸਾਗਰ ਮਹਿ ਰਮਹਿ ਕਬੀਰ ॥੧੬॥
Loading...
ਪ੍ਕਾਸ਼,ਗੁਰਿਆਈ,ਜੋਤੀ ਜੋਤਿ,ਸ਼ਹੀਦੀ, ਗੁਰਪੁਰਬ, ਸੰਪੂਰਨਾ ਦਿਵਸ,ਵੈਸਾਖੀ,ਬੰਦੀ ਛੋੜ ਦਿਵਸ,ਇਤਿਹਾਸਕ ਦਿਹਾੜਾ,ਸੰਗਰਾਂਦ,ਬਰਸੀ, ਸਿਰਜਨਾ ਦਿਵਸ,ਜੋੜ ਮੇਲਾ ,ਜਨਮ,ਨਵਾਂ ਸਾਲ,ਮੱਸਿਆ,ਪੂਰਨਮਾਸ਼ੀ,
ਖਾਲਸਾ ਦੀਵਾਨ ਪੈਗ਼ਾਮ
ਇਹ ਲੇਖ-ਸਾਮੱਗਰੀ ਕਿਸੇ ਵੀ ਤਰੀਕੇ ਜਾਂ ਰੂਪ ਵਿਚ ਪ੍ਰਤੀਰੂਪਿਤ ਜਾਂ ਪ੍ਰਚਾਰਤ ਕੀਤੀ ਜਾ ਸਕਦੀ ਹੈ।
ਅਧਿਕਾਰ ਰਾਖਵੇਂ ਨਹੀਂ ਹਨ।